ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਜੀ ਨੇ ਸੂਬੇ ਵਿੱਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 24-12-2022 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10:00 ਵਜੇ ਕੀਤਾ ਹੈ। ਸਕੂਲ ਬੰਦ ਹੋਣ ਦਾ ਸਮਾਂ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗਾ। ਜੋ ਵੀ ਅਦਾਰਾ ਇਹਨਾਂ ਹੁਕਮਾਂ ਦੀ ਉਲੰਘਣਾ ਕਰੇਗਾ, ਉਸ ਖਿਲਾਫ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਤੇ ਸੈਕੰਡਰੀ) ਸਖ਼ਤ ਕਾਰਵਾਈ ਕਰਨਗੇ।